1
ਗਲਾਤੀਆਂ 6:9
ਪੰਜਾਬੀ ਮੌਜੂਦਾ ਤਰਜਮਾ
PCB
ਆਓ ਅਸੀਂ ਚੰਗੇ ਕੰਮ ਕਰਨ ਵਿੱਚ ਥੱਕ ਨਾ ਜਾਈਏ, ਕਿਉਂਕਿ ਜੇ ਅਸੀਂ ਹਾਰ ਨਾ ਮੰਨੀਏ ਤਾਂ ਸਹੀ ਸਮੇਂ ਤੇ ਅਸੀਂ ਵਾਢੀ ਵੱਢਾਗੇ।
አወዳድር
{{ጥቅስ}} ያስሱ
2
ਗਲਾਤੀਆਂ 6:10
ਇਸ ਲਈ, ਜਿਵੇਂ ਕਿ ਸਾਡੇ ਕੋਲ ਮੌਕਾ ਹੈ, ਆਓ ਅਸੀਂ ਸਾਰੇ ਲੋਕਾਂ ਦਾ ਭਲਾ ਕਰੀਏ, ਖਾਸ ਕਰ ਉਨ੍ਹਾਂ ਲਈ ਜੋ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸਬੰਧਤ ਹਨ।
3
ਗਲਾਤੀਆਂ 6:2
ਇੱਕ-ਦੂਜੇ ਦਾ ਬੋਝ ਚੁੱਕਣ ਵਿੱਚ ਮਦਦ ਕਰੋ, ਅਤੇ ਇਸ ਤਰ੍ਹਾਂ ਤੁਸੀਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋਗੇ।
4
ਗਲਾਤੀਆਂ 6:7
ਧੋਖਾ ਨਾ ਖਾਓ: ਪਰਮੇਸ਼ਵਰ ਦਾ ਮਜ਼ਾਕ ਨਹੀਂ ਉਡਾਇਆ ਜਾਂਦਾ। ਮਨੁੱਖ ਜੋ ਬੀਜਦਾ ਹੈ ਉਹੀ ਵੱਢਦਾ ਹੈ।
5
ਗਲਾਤੀਆਂ 6:8
ਜੋ ਕੋਈ ਵੀ ਆਪਣੇ ਸਰੀਰ ਨੂੰ ਖੁਸ਼ ਕਰਨ ਲਈ ਬੀਜਦਾ ਹੈ, ਉਹ ਸਰੀਰ ਤੋਂ ਵਿਨਾਸ਼ ਦੀ ਵਾਢੀ ਵੱਢੇਗਾ; ਜਿਹੜਾ ਵੀ ਪਵਿੱਤਰ ਆਤਮਾ ਨੂੰ ਖੁਸ਼ ਕਰਨ ਲਈ ਬੀਜਦਾ ਹੈ, ਉਹ ਪਵਿੱਤਰ ਆਤਮਾ ਤੋਂ ਸਦੀਵੀ ਜੀਵਨ ਦੀ ਵਾਢੀ ਵੱਢੇਗਾ।
6
ਗਲਾਤੀਆਂ 6:1
ਹੇ ਭਰਾਵੋ ਅਤੇ ਭੈਣੋ, ਜੇ ਕੋਈ ਪਾਪ ਵਿੱਚ ਫੜਿਆ ਵੀ ਜਾਵੇ, ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਉਸ ਦਾ ਸੁਧਾਰ ਕਰੋ। ਪਰ ਆਪਣੇ ਆਪ ਨੂੰ ਵੇਖੋ, ਜਾਂ ਤੁਸੀਂ ਵੀ ਅਜਿਹਾ ਕਰਨ ਲਈ ਪਰਤਾਏ ਗਏ।
7
ਗਲਾਤੀਆਂ 6:3-5
ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ। ਹਰ ਇੱਕ ਨੂੰ ਆਪਣੇ ਕੰਮਾਂ ਦੀ ਪਰਖ ਕਰਨੀ ਚਾਹੀਦੀ ਹੈ। ਫਿਰ ਉਹ ਕਿਸੇ ਹੋਰ ਨਾਲ ਆਪਣੀ ਤੁਲਨਾ ਕੀਤੇ ਬਗੈਰ, ਇਕੱਲੇ ਆਪਣੇ ਆਪ ਤੇ ਮਾਣ ਕਰ ਸਕਦੇ ਹਨ, ਕਿਉਂਕਿ ਹਰੇਕ ਨੂੰ ਆਪਣਾ ਭਾਰ ਚੁੱਕਣਾ ਚਾਹੀਦਾ ਹੈ।