1
ਮੱਤੀਯਾਹ 15:18-19
ਪੰਜਾਬੀ ਮੌਜੂਦਾ ਤਰਜਮਾ
PCB
ਪਰ ਜਿਹੜੀਆਂ ਗੱਲਾਂ ਮਨੁੱਖ ਦੇ ਮੂੰਹ ਵਿੱਚੋਂ ਨਿੱਕਲਦੀਆਂ ਹਨ, ਜੋ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਉਸਨੂੰ ਅਸ਼ੁੱਧ ਕਰਦੀਆਂ ਹਨ। ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
አወዳድር
{{ጥቅስ}} ያስሱ
2
ਮੱਤੀਯਾਹ 15:11
ਜੋ ਕੁਝ ਮੂੰਹ ਵਿੱਚ ਜਾਂਦਾ ਹੈ ਉਹ ਉਹਨਾਂ ਨੂੰ ਅਸ਼ੁੱਧ ਨਹੀਂ ਕਰਦਾ, ਪਰ ਜੋ ਮੂੰਹ ਵਿੱਚੋਂ ਬਾਹਰ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।”
3
ਮੱਤੀਯਾਹ 15:8-9
“ ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ। ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ; ਉਹ ਮਨੁੱਖਾਂ ਦੇ ਹੁਕਮਾਂਂ ਦੀ ਸਿੱਖਿਆ ਦਿੰਦੇ ਹਨ।’ ”
4
ਮੱਤੀਯਾਹ 15:28
ਤਦ ਯਿਸ਼ੂ ਨੇ ਉਸਨੂੰ ਕਿਹਾ, “ਹੇ ਪੁੱਤਰੀ ਤੇਰਾ ਵਿਸ਼ਵਾਸ ਵੱਡਾ ਹੈ! ਜਿਵੇਂ ਤੂੰ ਚਾਹੁੰਦੀ ਹੈ ਤੇਰੇ ਲਈ ਉਸੇ ਤਰ੍ਹਾਂ ਹੀ ਹੋਵੇ।” ਅਤੇ ਉਸ ਦੀ ਧੀ ਉਸੇ ਵਕਤ ਹੀ ਚੰਗੀ ਹੋ ਗਈ।
5
ਮੱਤੀਯਾਹ 15:25-27
ਪਰ ਉਹ ਔਰਤ ਆਈ ਅਤੇ ਉਸਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ ਮੇਰੀ ਮਦਦ ਕਰੋ!” ਤਾਂ ਉਸਨੇ ਉੱਤਰ ਦਿੱਤਾ, “ਬੱਚਿਆਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣਾ ਸਹੀ ਨਹੀਂ ਹੈ।” ਤਾਂ ਔਰਤ ਨੇ ਕਿਹਾ, “ਹਾਂ ਪ੍ਰਭੂ ਜੀ, ਪਰ ਇਹ ਵੀ ਤਾਂ ਸੱਚ ਹੈ ਕਿ ਕੁੱਤੇ ਵੀ ਆਪਣੇ ਮਾਲਕ ਦੇ ਮੇਜ਼ ਤੋਂ ਡਿੱਗੇ ਟੁਕੜੇ ਖਾਂਦੇ ਹਨ।”
ቤት
መጽሐፍ ቅዱስ
እቅዶች
ቪዲዮዎች