Лого на YouVersion
Иконка за търсене

ਜ਼ਕਰਯਾਹ 7

7
ਵਰਤ ਦੇ ਬਾਰੇ
1ਰਾਜਾ ਦਾਰਾ ਦੇ ਚੌਥੇ ਸਾਲ ਦੇ ਨੌਵੇਂ ਮਹੀਨੇ ਵਿੱਚ ਜੋ ਕਿ ਕਿਸਲੇਵ ਮਹੀਨਾ ਹੈ, ਯਾਹਵੇਹ ਦਾ ਵਚਨ ਜ਼ਕਰਯਾਹ ਕੋਲ ਆਇਆ। 2ਤਾਂ ਬੈਤਏਲ ਵਾਲਿਆਂ ਨੇ ਸ਼ਰੇਜ਼ਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਯਾਹਵੇਹ ਦੇ ਅੱਗੇ ਬੇਨਤੀ ਕਰਨ। 3ਸਰਬਸ਼ਕਤੀਮਾਨ ਯਾਹਵੇਹ ਦੇ ਘਰ ਦੇ ਜਾਜਕਾਂ ਅਤੇ ਨਬੀਆਂ ਨੂੰ ਪੁੱਛ, “ਕੀ ਮੈਨੂੰ ਪੰਜਵੇਂ ਮਹੀਨੇ ਵਿੱਚ ਸੋਗ ਕਰਨਾ ਚਾਹੀਦਾ ਹੈ ਅਤੇ ਵਰਤ ਰੱਖਣਾ ਚਾਹੀਦਾ ਹੈ, ਜਿਵੇਂ ਮੈਂ ਇੰਨੇ ਸਾਲਾਂ ਤੋਂ ਕੀਤਾ ਹੈ?”
4ਫਿਰ ਸਰਵਸ਼ਕਤੀਮਾਨ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: 5“ਦੇਸ਼ ਦੇ ਸਾਰੇ ਲੋਕਾਂ ਅਤੇ ਜਾਜਕਾਂ ਨੂੰ ਪੁੱਛੋ, ‘ਜਦੋਂ ਤੁਸੀਂ ਪਿਛਲੇ ਸੱਤਰ ਸਾਲਾਂ ਤੋਂ ਪੰਜਵੇਂ ਅਤੇ ਸੱਤਵੇਂ ਮਹੀਨਿਆਂ ਵਿੱਚ ਵਰਤ ਰੱਖਿਆ ਅਤੇ ਸੋਗ ਕੀਤਾ, ਇਹ ਸੱਚਮੁੱਚ ਮੇਰੇ ਲਈ ਹੈ ਕਿ ਤੁਸੀਂ ਵਰਤ ਰੱਖਿਆ ਸੀ? 6ਜਦ ਤੁਸੀਂ ਖਾਂਦੇ-ਪੀਂਦੇ ਹੋ, ਤਾਂ ਕੀ ਆਪਣੇ ਲਈ ਹੀ ਨਹੀਂ ਖਾਂਦੇ ਅਤੇ ਆਪਣੇ ਲਈ ਹੀ ਨਹੀਂ ਪੀਂਦੇ ਹੋ? 7ਕੀ ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਯਾਹਵੇਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰ ਕੇ ਆਖੀਆਂ ਸਨ, ਜਦੋਂ ਯੇਰੂਸ਼ਲੇਮ ਸੁੱਖ ਅਤੇ ਚੈਨ ਦੇ ਨਾਲ ਵੱਸਦਾ ਸੀ ਅਤੇ ਉਹ ਦੇ ਆਲੇ-ਦੁਆਲੇ ਦੇ ਨਗਰ, ਦੱਖਣ ਅਤੇ ਪੱਛਮ ਦੇ ਹੇਠਾਂ ਵਾਲੇ ਨਗਰ ਵੀ ਵੱਸਦੇ ਸਨ?’ ”
8ਅਤੇ ਯਾਹਵੇਹ ਦਾ ਵਚਨ ਜ਼ਕਰਯਾਹ ਨੂੰ ਦੁਬਾਰਾ ਆਇਆ: 9“ਇਹ ਉਹ ਹੈ ਜੋ ਯਾਹਵੇਹ ਨੇ ਕਿਹਾ: ‘ਸੱਚਾ ਨਿਆਂ ਦਾ ਪ੍ਰਬੰਧ ਕਰੋ; ਇੱਕ-ਦੂਜੇ ਪ੍ਰਤੀ ਦਇਆ ਅਤੇ ਹਮਦਰਦੀ ਦਿਖਾਓ। 10ਵਿਧਵਾ ਜਾਂ ਯਤੀਮ, ਪਰਦੇਸੀ ਜਾਂ ਗਰੀਬ ਉੱਤੇ ਜ਼ੁਲਮ ਨਾ ਕਰੋ। ਇੱਕ-ਦੂਜੇ ਦੇ ਵਿਰੁੱਧ ਬੁਰਾਈ ਦੀ ਸਾਜ਼ਿਸ਼ ਨਾ ਕਰੋ।’
11“ਪਰ ਉਹਨਾਂ ਨੇ ਧਿਆਨ ਦੇਣ ਤੋਂ ਇਨਕਾਰ ਕਰ ਦਿੱਤਾ; ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ। 12ਉਹਨਾਂ ਨੇ ਆਪਣੇ ਦਿਲਾਂ ਨੂੰ ਅਲਮਾਸ ਪੱਥਰ ਵਾਂਗ ਕਠੋਰ ਬਣਾ ਲਿਆ ਤਾਂ ਕਿ ਬਿਵਸਥਾ ਨੂੰ ਅਤੇ ਉਹਨਾਂ ਗੱਲਾਂ ਨੂੰ ਨਾ ਸੁਣਨ ਜਿਹੜੀਆਂ ਸਰਵਸ਼ਕਤੀਮਾਨ ਯਾਹਵੇਹ ਨੇ ਆਪਣੇ ਆਤਮਾ ਦੇ ਰਾਹੀਂ ਨਬੀਆਂ ਦੇ ਹੱਥੀਂ ਭੇਜੀਆਂ ਸਨ। ਇਸ ਲਈ ਸਰਬਸ਼ਕਤੀਮਾਨ ਯਾਹਵੇਹ ਬਹੁਤ ਗੁੱਸੇ ਸੀ।
13“ ‘ਜਦੋਂ ਮੈਂ ਬੁਲਾਇਆ, ਤਾਂ ਉਹਨਾਂ ਨੇ ਨਹੀਂ ਸੁਣਿਆ; ਇਸ ਲਈ ਜਦੋਂ ਉਹਨਾਂ ਨੇ ਪੁਕਾਰਿਆ, ਮੈਂ ਨਹੀਂ ਸੁਣਾਂਗਾ,’ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ। 14‘ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ਼ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ।’ ”

Избрани в момента:

ਜ਼ਕਰਯਾਹ 7: PCB

Маркирай стих

Споделяне

Сравни

Копиране

None

Искате ли вашите акценти да бъдат запазени на всички ваши устройства? Регистрирайте се или влезте