1
੨ ਕੁਰਿੰਥੀਆਂ ਨੂੰ 4:18
ਪਵਿੱਤਰ ਬਾਈਬਲ O.V. Bible (BSI)
PUNOVBSI
ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਨਾਲ ਧਿਆਨ ਕਰਦੇ ਹਾਂ ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਅਨਿੱਤ ਹਨ ਪਰ ਅਣਡਿੱਠ ਵਸਤਾਂ ਨਿੱਤ ਹਨ।।
Compare
Explore ੨ ਕੁਰਿੰਥੀਆਂ ਨੂੰ 4:18
2
੨ ਕੁਰਿੰਥੀਆਂ ਨੂੰ 4:16-17
ਇਸ ਕਾਰਨ ਅਸੀਂ ਹੌਸਲਾ ਨਹੀਂ ਹਾਰਦੇ ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ ਕਿਉਂ ਜੋ ਸਾਡਾ ਹੌਲਾ ਜਿਹਾ ਕਸ਼ਟ ਜਿਹੜਾ ਛਿੰਨ ਭਰ ਦਾ ਹੀ ਹੈ ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ
Explore ੨ ਕੁਰਿੰਥੀਆਂ ਨੂੰ 4:16-17
3
੨ ਕੁਰਿੰਥੀਆਂ ਨੂੰ 4:8-9
ਅਸੀਂ ਸਭ ਪਾਸਿਓ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਦੁਬਧਾ ਵਿੱਚ ਹਾਂ ਪਰ ਹੱਦੋਂ ਵਧ ਨਹੀਂ ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ
Explore ੨ ਕੁਰਿੰਥੀਆਂ ਨੂੰ 4:8-9
4
੨ ਕੁਰਿੰਥੀਆਂ ਨੂੰ 4:7
ਪਰ ਇਹ ਖ਼ਜਾਨਾ ਸਾਡੇ ਕੋਲ ਮਿੱਟੀ ਦਿਆਂ ਡਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦਾ ਅੱਤ ਵੱਡਾ ਮਹਾਤਮ ਪਰਮੇਸ਼ੁਰ ਦੀ ਵੱਲੋਂ, ਨਾ ਸਾਡੀ ਵੱਲੋਂ, ਮਲੂਮ ਹੋਵੇ
Explore ੨ ਕੁਰਿੰਥੀਆਂ ਨੂੰ 4:7
5
੨ ਕੁਰਿੰਥੀਆਂ ਨੂੰ 4:4
ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ੁਰ ਨੇ ਬੇਪਰਤੀਤਿਆਂ ਦੀਆਂ ਬੁੱਧਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ ਉਹ ਦੇ ਤੇਜ ਦੀ ਖ਼ੁਸ਼ ਖ਼ਬਰੀ ਦਾ ਚਾਨਣ ਉਨ੍ਹਾਂ ਉੱਤੇ ਪਰਕਾਸ਼ ਹੋਵੇ
Explore ੨ ਕੁਰਿੰਥੀਆਂ ਨੂੰ 4:4
6
੨ ਕੁਰਿੰਥੀਆਂ ਨੂੰ 4:6
ਕਿਉਂ ਜੋ ਪਰਮੇਸ਼ੁਰ ਜਿਹ ਨੇ ਆਖਿਆ ਸੀ ਜੋ ਅਨ੍ਹੇਰਿਓਂ ਚਾਨਣ ਚਮਕੇ ਉਹ ਸਾਡਿਆਂ ਮਨਾਂ ਵਿੱਚ ਚਮਕਿਆ ਭਈ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਮੁਖ ਵਿੱਚ ਪਰਕਾਸ਼ ਕਰੇ।।
Explore ੨ ਕੁਰਿੰਥੀਆਂ ਨੂੰ 4:6
Home
Bible
Plans
Videos