ਆਪਣੀ ਜੁਆਨੀ ਦੇ ਦਿਨੀਂ ਆਪਣੇ ਕਰਤਾਰ ਨੂੰ
ਚੇਤੇ ਰੱਖ,
ਜਦ ਕਿ ਓਹ ਮਾੜੇ ਦਿਨ ਅਜੇ ਨਹੀਂ ਆਏ,
ਅਤੇ ਓਹ ਵਰਹੇ ਅਜੇ ਨੇੜੇ ਨਹੀਂ ਪੁੱਜੇ ਜਿੰਨ੍ਹਾਂ ਵਿੱਚ
ਤੂੰ ਆਖੇਂਗਾ,
ਏਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਹੈ,
ਜਦ ਤੀਕਰ ਸੂਰਜ ਅਤੇ ਚਾਨਣ,
ਅਤੇ ਚੰਦਰਮਾ ਅਤੇ ਤਾਰੇ ਅਨ੍ਹੇਰੇ ਨਹੀਂ ਹੁੰਦੇ,
ਅਤੇ ਬੱਦਲ ਵਰ੍ਹਨ ਦੇ ਪਿੱਛੋਂ ਫੇਰ ਨਹੀਂ ਮੁੜਦੇ,