ਤਦ ਮਾਰਦਕਈ ਨੇ ਅਸਤਰ ਨੂੰ ਮੁੜ ਆਖਿਆ, ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਸਾਰੇ ਯਹੂਦੀਆਂ ਵਿੱਚੋਂ ਪਾਤਸ਼ਾਹ ਦੇ ਮਹਿਲ ਵਿੱਚ ਤੂੰ ਬਚ ਜਾਵੇਂਗੀ ਕਿਉਂਕਿ ਜੇ ਤੂੰ ਇਸ ਵੇਲੇ ਚੁੱਪ ਸਾਧ ਲਈ ਤਾਂ ਯਹੂਦੀਆਂ ਲਈ ਰਿਹਾਈ ਅਰ ਛੁਟਕਾਰਾ ਕਿਸੇ ਹੋਰ ਥਾਂ ਤੋਂ ਆਵੇਗਾ ਪਰ ਤੂੰ ਅਰ ਤੇਰੇ ਪਿਤਾ ਦਾ ਟੱਬਰ ਨਾਸ਼ ਹੋ ਜਾਓਗੇ ਅਤੇ ਕੀ ਜਾਣੀਏ ਕਿ ਤੂੰ ਅਜੇਹੇ ਵੇਲੇ ਲਈ ਪਾਤਸ਼ਾਹੀ ਤੀਕ ਪੁੱਜੀ ਹੈਂ