ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਹਠਾੜ ਨੂੰ ਜਾਹ ਕਿਉਂ ਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ ਓਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਢਾਲ ਕੇ ਆਪਣੇ ਲਈ ਇੱਕ ਬੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਕੇ ਉਨ੍ਹਾਂ ਆਖਿਆ, ਹੇ ਇਸਰਾਏਲ ਏਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ