ਅਰ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਐਉਂ ਪਰਚਾਰ ਕੀਤਾ, ਯਹੋਵਾਹ,ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕਰੋਧ ਵਿੱਚ ਧੀਰਜੀ ਅਰ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਰ ਪਾਪ ਦਾ ਬਖ਼ਸ਼ਣ ਹਾਰ ਅਤੇ ਕੁਧਰਮੀ ਨੂੰ ਏਵੇਂ ਨਹੀਂ ਛੱਡਦਾ ਪਰ ਪੇਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤ੍ਰਾਂ ਉੱਤੇ ਅਤੇ ਪੁੱਤ੍ਰਾਂ ਦੇ ਪੁੱਤ੍ਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੀਕ ਬਦਲਾ ਲੈਣ ਹਾਰ ਹੈ