1
ਯਸਾਯਾਹ 1:18
ਪਵਿੱਤਰ ਬਾਈਬਲ O.V. Bible (BSI)
PUNOVBSI
ਆਓ, ਅਸੀਂ ਸਲਾਹ ਕਰੀਏ, ਯਹੋਵਾਹ ਆਖਦਾ ਹੈ, ਭਾਵੇਂ ਤੁਹਾਡੇ ਪਾਪ ਕਿਰਮਚ ਜੇਹੇ ਹੋਣ, ਓਹ ਬਰਫ ਜੇਹੇ ਚਿੱਟੇ ਹੋ ਜਾਣਗੇ, ਭਾਵੇਂ ਓਹ ਮਜੀਠ ਜੇਹੇ ਲਾਲ ਹੋਣ, ਓਹ ਉੱਨ ਜੇਹੇ ਹੋ ਜਾਣਗੇ।
Compare
Explore ਯਸਾਯਾਹ 1:18
2
ਯਸਾਯਾਹ 1:19
ਜੇ ਤੁਸੀਂ ਖੁਸ਼ੀ ਨਾਲ ਮੰਨੋ, ਤੁਸੀਂ ਧਰਤੀ ਦੇ ਪਦਾਰਥ ਖਾਓਗੇ।
Explore ਯਸਾਯਾਹ 1:19
3
ਯਸਾਯਾਹ 1:17
ਨੇਕੀ ਸਿੱਖੋ, ਨਿਆਉਂ ਨੂੰ ਭਾਲੋ, ਜ਼ਾਲਮ ਨੂੰ ਸਿੱਧਾ ਕਰੋ, ਯਤੀਮ ਦਾ ਨਿਆਉਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।।
Explore ਯਸਾਯਾਹ 1:17
4
ਯਸਾਯਾਹ 1:20
ਪਰ ਜੇ ਤੁਸੀਂ ਮੁੱਕਰ ਜਾਓ, ਤੇ ਆਕੀ ਹੋ ਜਾਓ, ਤੁਸੀਂ ਤਲਵਾਰ ਨਾਲ ਵੱਢੋ ਜਾਓਗੇ। ਇਹ ਤਾਂ ਯਹੋਵਾਹ ਦਾ ਮੁਖ ਵਾਕ ਹੈ।।
Explore ਯਸਾਯਾਹ 1:20
5
ਯਸਾਯਾਹ 1:16
ਨਹਾਓ, ਆਪਣੇ ਆਪ ਨੂੰ ਪਾਕ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡੋ।
Explore ਯਸਾਯਾਹ 1:16
6
ਯਸਾਯਾਹ 1:15
ਜਦ ਤੁਸੀਂ ਆਪਣੇ ਹੱਥ ਅੱਡੋਗੇ, ਤਾਂ ਮੈਂ ਤੁਹਾਥੋਂ ਆਪਣੀ ਅੱਖ ਮੀਚ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।
Explore ਯਸਾਯਾਹ 1:15
7
ਯਸਾਯਾਹ 1:13
ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਧੂਪ, ਉਹ ਮੇਰੇ ਲਈ ਘਿਣਾਉਣੀ ਹੈ, ਅਮੱਸਿਆਂ ਅਤੇ ਸਬਤ, ਸੰਗਤਾਂ ਦਾ ਜੋੜ ਮੇਲਾ ਵੀ – ਮੈਂ ਬਦੀ ਅਤੇ ਧਰਮ ਸਭਾ ਝੱਲ ਨਹੀਂ ਸੱਕਦਾ।
Explore ਯਸਾਯਾਹ 1:13
8
ਯਸਾਯਾਹ 1:3
ਬਲਦ ਆਪਣੇ ਮਾਲਕ ਨੂੰ, ਅਤੇ ਖੋਤਾ ਆਪਣੇ ਸਾਈਂ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ।।
Explore ਯਸਾਯਾਹ 1:3
9
ਯਸਾਯਾਹ 1:14
ਤੁਹਾਡੀਆਂ ਅਮੱਸਿਆਂ ਅਤੇ ਤੁਹਾਡੇ ਮਿਥੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਸੂਗ ਆਉਂਦੀ ਹੈ, ਓਹ ਮੇਰੇ ਲਈ ਖੇਚਲ ਹਨ, ਚੁੱਕਦੇ ਚੁੱਕਦੇ ਮੈਂ ਥੱਕ ਗਿਆ!
Explore ਯਸਾਯਾਹ 1:14