1
ਯਸਾਯਾਹ 25:1
ਪਵਿੱਤਰ ਬਾਈਬਲ O.V. Bible (BSI)
PUNOVBSI
ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਤੈਂ ਅਚਰਜ ਕੰਮ ਜੋ ਕੀਤਾ ਹੈ, ਪਰਾਚੀਨ ਸਮੇਂ ਤੋਂ ਤੇਰੇ ਮਤੇ ਵਫ਼ਾਦਾਰੀ ਤੇ ਸਚਿਆਈ ਦੇ ਹਨ!
Compare
Explore ਯਸਾਯਾਹ 25:1
2
ਯਸਾਯਾਹ 25:8
ਉਹ ਮੌਤ ਨੂੰ ਸਦਾ ਲਈ ਝੱਫ ਲਵੇਗਾ, ਅਤੇ ਪ੍ਰਭੁ ਯਹੋਵਾਹ ਸਾਰਿਆਂ ਮੂੰਹਾਂ ਤੋਂ ਅੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਏਹ ਯਹੋਵਾਹ ਦਾ ਬੋਲ ਹੈ।।
Explore ਯਸਾਯਾਹ 25:8
3
ਯਸਾਯਾਹ 25:9
ਓਸ ਦਿਨ ਆਖਿਆ ਜਾਵੇਗਾ, ਵੇਖੋ, ਏਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸਾਂ, ਅਤੇ ਉਹ ਸਾਨੂੰ ਬਚਾਵੇਗਾ – ਏਹ ਯਹੋਵਾਹ ਹੈ, ਅਸੀਂ ਉਹ ਦੀ ਉਡੀਕਦੇ ਸਾਂ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ
Explore ਯਸਾਯਾਹ 25:9
4
ਯਸਾਯਾਹ 25:7
ਅਤੇ ਇਸ ਪਹਾੜ ਤੇ ਉਸ ਪੜਦੇ ਨੂੰ ਝੱਫ ਲਵੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਦੇ ਉੱਤੇ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ।
Explore ਯਸਾਯਾਹ 25:7
5
ਯਸਾਯਾਹ 25:6
ਇਸੇ ਪਹਾੜ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦਾ ਦਾਉਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਉਤ, ਗੁੱਦੇ ਸਣੇ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ।
Explore ਯਸਾਯਾਹ 25:6