1
ਯਸਾਯਾਹ 6:8
ਪਵਿੱਤਰ ਬਾਈਬਲ O.V. Bible (BSI)
PUNOVBSI
ਫੇਰ ਮੈਂ ਪ੍ਰਭੁ ਦੀ ਅਵਾਜ਼ ਇਹ ਕਹਿੰਦੀ ਸੁਣੀ, ਮੈਂ ਕਿਹ ਨੂੰ ਘੱਲਾਂ ਤੇ ਕੌਣ ਸਾਡੇ ਲਈ ਜਾਵੇਗਾ? ਤਾਂ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਘੱਲੋ
Compare
Explore ਯਸਾਯਾਹ 6:8
2
ਯਸਾਯਾਹ 6:3
ਇੱਕ ਨੇ ਦੂਜੇ ਨੂੰ ਪੁਕਾਰਿਆ ਤੇ ਆਖਿਆ, - "ਪਵਿੱਤ੍ਰ, ਪਵਿੱਤ੍ਰ, ਪਵਿੱਤ੍ਰ, ਸੈਨਾ ਦਾ ਯਹੋਵਾਹ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।"
Explore ਯਸਾਯਾਹ 6:3
3
ਯਸਾਯਾਹ 6:5
ਤਦ ਮੈਂ ਆਖਿਆ, ਹਾਇ ਮੇਰੇ ਉੱਤੇ! ਮੈਂ ਤਾਂ ਬੱਸ ਹੋ ਗਿਆ! ਮੈਂ ਜੋ ਭਰਿਸ਼ਟ ਬੁੱਲ੍ਹਾਂ ਵਾਲਾ ਹਾਂ, ਅਤੇ ਭਰਿਸ਼ਟ ਬੁੱਲਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਅਧੀਰਾਜ ਨੂੰ ਡਿੱਠਾ ਹੈ!
Explore ਯਸਾਯਾਹ 6:5
4
ਯਸਾਯਾਹ 6:1
ਉੱਜ਼ੀਯਾਹ ਪਾਤਸ਼ਾਹ ਦੀ ਮੌਤ ਦੇ ਵਰ੍ਹੇ ਮੈਂ ਪਭੁ ਨੂੰ ਉੱਚੇ ਤੇ ਚੁੱਕੇ ਹੋਏ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤ੍ਰ ਦੇ ਪੱਲੇ ਨਾਲ ਹੈਕਲ ਭਰੀ ਹੋਈ ਸੀ
Explore ਯਸਾਯਾਹ 6:1
5
ਯਸਾਯਾਹ 6:7
ਤਾਂ ਓਸ ਇਹ ਆਖ ਕੇ ਮੇਰੇ ਮੂੰਹ ਨੂੰ ਛੋਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੋਹਿਆ ਅਤੇ ਤੇਰੀ ਬਦੀ ਦੂਰ ਹੋਈ ਤੇ ਤੇਰਾ ਪਾਪ ਢੱਕਿਆ ਗਿਆ।।
Explore ਯਸਾਯਾਹ 6:7
6
ਯਸਾਯਾਹ 6:2
ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ ਛੇ ਖੰਭ ਸਨ, ਉਹ ਦੋਂਹ ਨਾਲ ਆਪਣਾ ਮੂੰਹ ਢੱਕਦਾ ਸੀ, ਤੇ ਦੋਂਹ ਨਾਲ ਪੈਰ ਢੱਕਦਾ ਸੀ ਅਤੇ ਦੋਂਹ ਨਾਲ ਉੱਡਦਾ ਸੀ
Explore ਯਸਾਯਾਹ 6:2
7
ਯਸਾਯਾਹ 6:6
ਤਾਂ ਸਰਾਫ਼ੀਮ ਵਿੱਚੋਂ ਇੱਕ ਮੇਰੇ ਕੋਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭਖਦਾ ਹੋਇਆ ਕੋਲਾ ਸੀ ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ
Explore ਯਸਾਯਾਹ 6:6
8
ਯਸਾਯਾਹ 6:9
ਓਸ ਆਖਿਆ, ਜਾਹ ਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਤੇ ਵੇਖਦੇ ਰਹੋ ਪਰ ਬੁੱਝੋ ਨਾ
Explore ਯਸਾਯਾਹ 6:9
9
ਯਸਾਯਾਹ 6:10
ਏਸ ਪਰਜਾ ਦਾ ਮਨ ਮੋਟਾ, ਤੇ ਏਸ ਦੇ ਕੰਨ ਭਾਰੇ ਕਰ ਦੇਹ, ਅਤੇ ਏਸ ਦੀਆਂ ਅੱਖਾਂ ਬੰਦ ਕਰ, ਮਤੇ ਓਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਤੇ ਚੰਗੇ ਹੋ ਜਾਣ।।
Explore ਯਸਾਯਾਹ 6:10