1
ਯਸਾਯਾਹ 62:4
ਪਵਿੱਤਰ ਬਾਈਬਲ O.V. Bible (BSI)
PUNOVBSI
ਤੂੰ ਫੇਰ "ਛੁੱਟੜ" ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ "ਖਰਾਬਾ" ਅਖਵਾਏਗੀ, ਪਰ ਤੂੰ ਏਹ ਸਦਾਏਂਗੀ, "ਮੇਰੀ ਭਾਉਣੀ ਉਹ ਦੇ ਵਿੱਚ ਹੈ", ਅਤੇ ਤੇਰੀ ਧਰਤੀ, "ਸੁਹਾਗਣ", ਯਹੋਵਾਹ ਦੀ ਭਾਉਣੀ ਜੋ ਤੇਰੇ ਵਿੱਚ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ।
Compare
Explore ਯਸਾਯਾਹ 62:4
2
ਯਸਾਯਾਹ 62:6-7
ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਓਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਦਾ ਜ਼ਿਕਰ ਕਰਦੇ ਹੋ ਅਰਾਮ ਨਾ ਕਰੋ! ਅਤੇ ਉਹ ਨੂੰ ਅਰਾਮ ਨਾ ਕਰਨ ਦਿਓ, ਜਦ ਤੀਕ ਉਹ ਯਰੂਸ਼ਲਮ ਨੂੰ ਧਰਤੀ ਉੱਤੇ ਉਸਤਤ ਲਈ ਕਾਇਮ ਨਾ ਕਰੇ!
Explore ਯਸਾਯਾਹ 62:6-7
3
ਯਸਾਯਾਹ 62:3
ਤੂੰ ਯਹੋਵਾਹ ਦੇ ਹੱਥ ਵਿੱਚ ਇੱਕ ਸਹੁੱਪਣ ਦਾ ਮੁਕਟ, ਅਤੇ ਆਪਣੇ ਪਰਮੇਸ਼ੁਰ ਦੇ ਹੱਥ ਵਿੱਚ ਇੱਕ ਸ਼ਾਹੀ ਅਮਾਮਾ ਹੋਵੇਂਗੀ।
Explore ਯਸਾਯਾਹ 62:3
4
ਯਸਾਯਾਹ 62:5
ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ, ਤਿਵੇਂ ਤੇਰੇ ਬਣਾਉਣ ਵਾਲੇ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਲਾੜੀ ਉੱਤੇ ਰੀਝਦਾ ਹੈ, ਤਿਵੇਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਰੀਝੇਗਾ।।
Explore ਯਸਾਯਾਹ 62:5