ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਘੱਲਿਆ, ਤੂੰ ਤਾਂ ਏਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਏਸ ਵਰ੍ਹੇ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀ ਪੁਣੇ ਨਾਲ ਬੋਲਿਆ ਹੈਂ!