ਤਾਂ ਅੱਯੂਬ ਉੱਠਿਆ, ਆਪਣੇ ਕੱਪੜੇ ਪਾੜ ਲਏ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ ਅਤੇ ਆਖਿਆ, ਮੈਂ ਆਪਣੀ ਮਾਤਾ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਓਧਰ ਨੂੰ ਮੁੜ ਰਿਹਾ ਹਾਂ ਯਹੋਵਾਹ ਨੇ ਦਿੱਤਾ ਯਹੋਵਾਹ ਨੇ ਹੀ ਲੈ ਲਿਆ ਯਹੋਵਾਹ ਦਾ ਨਾਮ ਮੁਬਾਰਕ ਹੋਵੇ ਏਸ ਸਾਰੇ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇ ਅਕਲੀ ਦਾ ਦੋਸ਼ ਲਾਇਆ।।