1
ਕਹਾਉਤਾਂ 11:25
ਪਵਿੱਤਰ ਬਾਈਬਲ O.V. Bible (BSI)
PUNOVBSI
ਸਖੀ ਜਨ ਮੋਟਾ ਹੋ ਜਾਵੇਗਾ, ਤੇ ਜੋ ਸਿੰਜਦਾ ਹੈ ਉਹ ਆਪ ਵੀ ਸਿੰਜਿਆ ਜਾਵੇਗਾ।
Compare
Explore ਕਹਾਉਤਾਂ 11:25
2
ਕਹਾਉਤਾਂ 11:24
ਕੋਈ ਤਾਂ ਵੰਡਦਾ ਹੈ ਫੇਰ ਵੀ ਉਹ ਦਾ ਮਾਲ ਵਧਦਾ ਹੈ, ਅਤੇ ਕੋਈ ਜੋਗ ਖਰਚ ਤੋਂ ਸਰਫਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
Explore ਕਹਾਉਤਾਂ 11:24
3
ਕਹਾਉਤਾਂ 11:2
ਹੰਕਾਰ ਦੇ ਨਾਲ ਖੁਆਰੀ ਆਉਂਦੀ ਹੈ, ਪਰ ਦੀਨਾਂ ਦੇ ਨਾਲ ਬੁੱਧ ਹੈ।
Explore ਕਹਾਉਤਾਂ 11:2
4
ਕਹਾਉਤਾਂ 11:14
ਜਦੋਂ ਅਗਵਾਈ ਨਹੀਂ ਤਾਂ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹੁਆਂ ਨਾਲ ਬਚਾਉ ਹੈ।
Explore ਕਹਾਉਤਾਂ 11:14
5
ਕਹਾਉਤਾਂ 11:30
ਧਰਮੀ ਦਾ ਫਲ ਜੀਉਣ ਦਾ ਬਿਰਛ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
Explore ਕਹਾਉਤਾਂ 11:30
6
ਕਹਾਉਤਾਂ 11:13
ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ, ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁੱਕੋ ਰੱਖਦਾ ਹੈ।
Explore ਕਹਾਉਤਾਂ 11:13
7
ਕਹਾਉਤਾਂ 11:17
ਦਿਆਲੂ ਮਨੁੱਖ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
Explore ਕਹਾਉਤਾਂ 11:17
8
ਕਹਾਉਤਾਂ 11:28
ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਙੁ ਲਹਿਲਹਾਉਣਗੇ।।
Explore ਕਹਾਉਤਾਂ 11:28
9
ਕਹਾਉਤਾਂ 11:4
ਕ੍ਰੋਧ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਧਰਮ ਮੌਤ ਤੋਂ ਛੁਡਾ ਲੈਂਦਾਂ ਹੈ।
Explore ਕਹਾਉਤਾਂ 11:4
10
ਕਹਾਉਤਾਂ 11:3
ਸਿੱਧਿਆਂ ਦੀ ਖਰਿਆਈ ਓਹਨਾਂ ਦੀ ਅਗਵਾਈ ਕਰੇਗੀ, ਪਰ ਛਲੀਆਂ ਦੀ ਟੇਢ ਉਨ੍ਹਾਂ ਦਾ ਨਾਸ ਕਰੇਗੀ।
Explore ਕਹਾਉਤਾਂ 11:3
11
ਕਹਾਉਤਾਂ 11:22
ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ,- ਰੂਪਵੰਤ ਇਸਤ੍ਰੀ ਜੋ ਬਿਬੇਕਹੀਨ ਹੈ ਇਹੋ ਜਿਹੀ ਹੈ।
Explore ਕਹਾਉਤਾਂ 11:22
12
ਕਹਾਉਤਾਂ 11:1
ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰੰਸਨ ਹੁੰਦਾ ਹੈ।
Explore ਕਹਾਉਤਾਂ 11:1