1
ਕਹਾਉਤਾਂ 16:3
ਪਵਿੱਤਰ ਬਾਈਬਲ O.V. Bible (BSI)
PUNOVBSI
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇਹ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
Compare
Explore ਕਹਾਉਤਾਂ 16:3
2
ਕਹਾਉਤਾਂ 16:9
ਆਦਮੀ ਦਾ ਮਨ ਉਹ ਦਾ ਰਾਹ ਠਹਿਰਾਉਂਦਾ ਹੈ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
Explore ਕਹਾਉਤਾਂ 16:9
3
ਕਹਾਉਤਾਂ 16:24
ਸ਼ੁਭ ਬਚਨ ਮਖੀਰ ਦੀ ਛੱਲੀ ਵਾਂਙੁ ਹਨ, ਓਹ ਜੀ ਨੂੰ ਮਿੱਠੇ ਲੱਗਦੇ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
Explore ਕਹਾਉਤਾਂ 16:24
4
ਕਹਾਉਤਾਂ 16:1
ਮਨ ਦੀਆਂ ਜੁਗਤਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ਬਾਨੋਂ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
Explore ਕਹਾਉਤਾਂ 16:1
5
ਕਹਾਉਤਾਂ 16:32
ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲ ਨਾਲੋਂ ਚੰਗਾ ਹੈ।
Explore ਕਹਾਉਤਾਂ 16:32
6
ਕਹਾਉਤਾਂ 16:18
ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘੁਮੰਡੀ ਰੂਹ ਹੁੰਦੀ ਹੈ।
Explore ਕਹਾਉਤਾਂ 16:18
7
ਕਹਾਉਤਾਂ 16:2
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸੁੱਧ ਹੈ, ਪਰ ਯਹੋਵਾਹ ਰੂਹਾਂ ਨੂੰ ਜਾਣਦਾ ਹੈ।
Explore ਕਹਾਉਤਾਂ 16:2
8
ਕਹਾਉਤਾਂ 16:20
ਜਿਹੜਾ ਬਚਨ ਉੱਤੇ ਚਿੱਤ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੈ!
Explore ਕਹਾਉਤਾਂ 16:20
9
ਕਹਾਉਤਾਂ 16:8
ਧਰਮ ਨਾਲ ਥੋੜਾ ਜਿਹਾ ਕੁਨਿਆਉਂ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
Explore ਕਹਾਉਤਾਂ 16:8
10
ਕਹਾਉਤਾਂ 16:25
ਇੱਕ ਅਜਿਹਾ ਰਾਹ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ।
Explore ਕਹਾਉਤਾਂ 16:25
11
ਕਹਾਉਤਾਂ 16:28
ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ।
Explore ਕਹਾਉਤਾਂ 16:28