ਹੇ ਮੇਰੇ ਪੁੱਤ੍ਰ, ਜੇ ਤੂੰ ਮੇਰੇ ਆਖੇ ਲੱਗੇਂ,
ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸਾਂਭ ਰੱਖੇਂ,
ਭਈ ਬੁੱਧ ਵੱਲ ਕੰਨ ਲਾਵੇਂ,
ਅਤੇ ਸਮਝ ਉੱਤੇ ਚਿੱਤ ਲਾਵੇਂ, -
ਹਾਂ, ਜੇ ਤੂੰ ਬਿਬੇਕ ਲਈ ਪੁਕਾਰੇਂ,
ਅਤੇ ਸਮਝ ਲਈ ਅਵਾਜ਼ ਕਢੇਂ,
ਜੇ ਤੂੰ ਚਾਂਦੀ ਵਾਂਙੁ ਉਹ ਦੀ ਭਾਲ ਕਰੇਂ,
ਅਤੇ ਗੁਪਤ ਧਨ ਵਾਂਙੁ ਉਹ ਦੀ ਖੋਜ ਕਰੇਂ,
ਤਾਂ ਤੂੰ ਯਹੋਵਾਹ ਦੇ ਭੈ ਨੂੰ ਸਮਝੇਂਗਾ,
ਅਤੇ ਪਰਮੇਸ਼ੁਰ ਦੇ ਗਿਆਨ ਨੂੰ ਪ੍ਰਾਪਤ ਕਰੇਂਗਾ