ਛੀਆਂ ਵਸਤਾਂ ਨਾਲ ਯਹੋਵਾਹ ਵੈਰ ਰੱਖਦਾ ਹੈ,
ਸਗੋਂ ਸੱਤ ਹਨ ਜਿਹੜੀਆਂ ਉਹ ਦੇ ਜੀ ਨੂੰ
ਘਿਣਾਉਣੀਆਂ ਲਗਦੀਆਂ ਹਨ, -
ਉੱਚੀਆਂ ਅੱਖਾਂ, ਝੂਠੀ ਜੀਭ,
ਅਤੇ ਬੇਦੋਸ਼ੇ ਦਾ ਖ਼ੂਨ ਕਰਨ ਵਾਲੇ ਹੱਥ,
ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ,
ਓਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ
ਭੱਜਦੇ ਹਨ,
ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ,
ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।।