1
ਪਰਕਾਸ਼ ਦੀ ਪੋਥੀ 7:9
ਪਵਿੱਤਰ ਬਾਈਬਲ O.V. Bible (BSI)
PUNOVBSI
ਇਹ ਦੇ ਮਗਰੋਂ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਖਿਆ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲਈ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜੀ ਹੈ
Compare
Explore ਪਰਕਾਸ਼ ਦੀ ਪੋਥੀ 7:9
2
ਪਰਕਾਸ਼ ਦੀ ਪੋਥੀ 7:10
ਅਤੇ ਏਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!।।
Explore ਪਰਕਾਸ਼ ਦੀ ਪੋਥੀ 7:10
3
ਪਰਕਾਸ਼ ਦੀ ਪੋਥੀ 7:17
ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਓਹਨਾਂ ਦਾ ਅਯਾਲੀ ਹੋਵੇਗਾ, ਅਤੇ ਓਹਨਾਂ ਨੂੰ ਅੰਮ੍ਰਿਤ ਜਲ ਦਿਆਂ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਓਹਨਾਂ ਦੀਆਂ ਅੱਖੀਆਂ ਤੋਂ ਹਰੇਕ ਅੰਝੂ ਪੂੰਝੇਗਾ।।
Explore ਪਰਕਾਸ਼ ਦੀ ਪੋਥੀ 7:17
4
ਪਰਕਾਸ਼ ਦੀ ਪੋਥੀ 7:15-16
ਇਸ ਕਰਕੇ ਓਹ ਪਰਮੇਸ਼ੁਰ ਦੇ ਸਿੰਘਾਸਣ ਦੇ ਮੋਹਰੇ ਹਨ, ਅਤੇ ਉਹ ਦੀ ਹੈਕਲ ਵਿੱਚ ਰਾਤ ਦਿਨ ਉਹ ਦੀ ਉਪਾਸਨ ਕਰਦੇ ਹਨ, ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਆਪਣਾ ਡੇਰਾ ਓਹਨਾਂ ਦੇ ਉੱਤੇ ਤਾਣੇਗਾ ।। ਓਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਓਹਨਾਂ ਉੱਤੇ ਪਵੇਗੀ
Explore ਪਰਕਾਸ਼ ਦੀ ਪੋਥੀ 7:15-16
5
ਪਰਕਾਸ਼ ਦੀ ਪੋਥੀ 7:3-4
ਜਿੰਨਾ ਚਿਰ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ ਤੁਸੀਂ ਧਰਤੀ ਯਾ ਸਮੁੰਦਰ ਯਾ ਰੁੱਖਾਂ ਦਾ ਵਿਗਾੜ ਨਾ ਕਰੋ ਅਤੇ ਜਿੰਨ੍ਹਾਂ ਉੱਤੇ ਮੋਹਰ ਲੱਗੀ ਮੈਂ ਓਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਉੱਤੇ ਮੋਹਰ ਲੱਗੀ:
Explore ਪਰਕਾਸ਼ ਦੀ ਪੋਥੀ 7:3-4