1
ਰੋਮੀਆਂ ਨੂੰ 6:23
ਪਵਿੱਤਰ ਬਾਈਬਲ O.V. Bible (BSI)
ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।।
Compare
Explore ਰੋਮੀਆਂ ਨੂੰ 6:23
2
ਰੋਮੀਆਂ ਨੂੰ 6:14
ਕਿਉਂ ਜੋ ਤੁਹਾਡੇ ਉੱਤੇ ਪਾਪ ਦੀ ਵਾਹ ਨਾ ਚੱਲੇਗੀ ਇਸ ਲਈ ਜੋ ਤੁਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹੋ ।।
Explore ਰੋਮੀਆਂ ਨੂੰ 6:14
3
ਰੋਮੀਆਂ ਨੂੰ 6:4
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।।
Explore ਰੋਮੀਆਂ ਨੂੰ 6:4
4
ਰੋਮੀਆਂ ਨੂੰ 6:13
ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ
Explore ਰੋਮੀਆਂ ਨੂੰ 6:13
5
ਰੋਮੀਆਂ ਨੂੰ 6:6
ਕਿਉਂ ਜੋ ਅਸੀਂ ਇਹ ਜਾਣਦੇ ਹਾਂ ਜੋ ਸਾਡੀ ਪੁਰਾਣੀ ਮਨੁੱਖਤਾਈ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਭਈ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਅਗਾਹਾਂ ਨੂੰ ਅਸੀਂ ਪਾਪ ਦੀ ਗੁਲਾਮੀ ਨਾ ਕਰੀਏ
Explore ਰੋਮੀਆਂ ਨੂੰ 6:6
6
ਰੋਮੀਆਂ ਨੂੰ 6:11
ਇਸੇ ਤਰਾਂ ਤੁਸੀਂ ਭੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮੋਏ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜੀਉਂਦੇ ਸਮਝੋ।।
Explore ਰੋਮੀਆਂ ਨੂੰ 6:11
7
ਰੋਮੀਆਂ ਨੂੰ 6:1-2
ਹੁਣ ਅਸੀਂ ਕੀ ਆਖੀਏ ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਭਈ ਕਿਰਪਾ ਬਾਹਲੀ ਹੋਵੇ? ਕਦੇ ਨਹੀਂ ! ਅਸੀਂ ਜਿਹੜੇ ਪਾਪ ਦੀ ਵੱਲੋਂ ਮੋਏ ਹੁਣ ਅਗਾਹਾਂ ਨੂੰ ਓਸ ਜੀਵਨ ਵਿੱਚ ਕਿੱਕੁਰ ਜੀਵਨ ਕੱਟੀਏ?
Explore ਰੋਮੀਆਂ ਨੂੰ 6:1-2
8
ਰੋਮੀਆਂ ਨੂੰ 6:16
ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ
Explore ਰੋਮੀਆਂ ਨੂੰ 6:16
9
ਰੋਮੀਆਂ ਨੂੰ 6:17-18
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸਾਓ ਪਰ ਜਿਸ ਸਿੱਖਿਆ ਦੇ ਸੰਚੇ ਵਿੱਚ ਢਾਲੇ ਗਏ ਤੁਸੀਂ ਮਨੋਂ ਉਹ ਦੇ ਆਗਿਆਕਾਰ ਹੋ ਗਏ ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਰਮ ਦੇ ਦਾਸ ਬਣ ਗਏ
Explore ਰੋਮੀਆਂ ਨੂੰ 6:17-18
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos