ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ! ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।