ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ। ਅਤੇ ਜਿਹੜੇ ਨੇਮ ਦੇ ਨਾਲ ਭੈੜੀ ਕਰਤੂਤ ਕਰਦੇ ਹਨ ਉਹਨਾਂ ਨੂੰ ਉਹ ਲੱਲੋ-ਪੱਤੋ ਕਰ ਕੇ ਵਿਗਾੜੇਗਾ ਪਰ ਜਿਹੜੇ ਲੋਕ ਆਪਣੇ ਪਰਮੇਸ਼ੁਰ ਨੂੰ ਪਛਾਣਦੇ ਹਨ ਉਹ ਬਲਵਾਨ ਹੋਣਗੇ ਅਤੇ ਕੰਮ ਕਰਨਗੇ