ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ! ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ। ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ।