ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ। ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ। ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।