ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ। ਅਤੇ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਂਵਾਂਗਾ ਅਤੇ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ।