ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਸ਼ਾਹੀ ਮੰਡਲੀ ਅਤੇ ਪਵਿੱਤਰ ਕੌਮ ਹੋਵੋਗੇ। ਇਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।