1
ਕੂਚ 2:24-25
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਪਰਮੇਸ਼ੁਰ ਨੇ ਉਨ੍ਹਾਂ ਦੇ ਹਾਉਂਕਿਆਂ ਨੂੰ ਸੁਣਿਆ ਅਤੇ ਪਰਮੇਸ਼ੁਰ ਨੇ ਆਪਣੇ ਨੇਮ ਨੂੰ ਜਿਹੜਾ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਨਾਲ ਸੀ, ਯਾਦ ਕੀਤਾ। ਤਦ ਪਰਮੇਸ਼ੁਰ ਨੇ ਇਸਰਾਏਲੀਆਂ ਵੱਲ ਨਿਗਾਹ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਖ਼ਬਰ ਲਈ।
Compare
Explore ਕੂਚ 2:24-25
2
ਕੂਚ 2:23
ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ।
Explore ਕੂਚ 2:23
3
ਕੂਚ 2:10
ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ।
Explore ਕੂਚ 2:10
4
ਕੂਚ 2:9
ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ।
Explore ਕੂਚ 2:9
5
ਕੂਚ 2:5
ਫ਼ਿਰਊਨ ਦੀ ਧੀ ਨਹਾਉਣ ਲਈ ਨੀਲ ਨਦੀ ਵਿੱਚ ਉੱਤਰੀ, ਜਦ ਉਸ ਦੀਆਂ ਸਹੇਲੀਆਂ ਦਰਿਆ ਦੇ ਕੰਢੇ-ਕੰਢੇ ਫਿਰਦੀਆਂ ਸਨ ਤਦ ਉਸ ਨੇ ਝਾੜੀਆਂ ਵਿੱਚ ਟੋਕਰੀ ਵੇਖੀ। ਉਸ ਨੇ ਆਪਣੀ ਦਾਸੀ ਨੂੰ ਉਹ ਟੋਕਰੀ ਲਿਆਉਣ ਲਈ ਭੇਜਿਆ।
Explore ਕੂਚ 2:5
6
ਕੂਚ 2:11-12
ਫਿਰ ਅਜਿਹਾ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਦ ਮੂਸਾ ਵੱਡਾ ਹੋਇਆ ਤਦ ਉਸ ਨੇ ਆਪਣੇ ਭਰਾਵਾਂ ਕੋਲ ਬਾਹਰ ਜਾ ਕੇ ਉਨ੍ਹਾਂ ਦੇ ਦੁੱਖਾਂ ਨੂੰ ਵੇਖਿਆ ਅਤੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ। ਉਸ ਨੇ ਇੱਧਰ-ਉੱਧਰ ਵੇਖਿਆ ਅਤੇ ਜਦ ਵੇਖਿਆ ਕਿ ਕੋਈ ਨਹੀਂ ਹੈ ਤਦ ਉਸ ਨੇ ਉਸ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਨੂੰ ਰੇਤ ਵਿੱਚ ਲੁਕਾ ਦਿੱਤਾ।
Explore ਕੂਚ 2:11-12