ਤੂੰ ਇਸਰਾਏਲੀਆਂ ਨੂੰ ਹੁਕਮ ਦੇ ਕਿ ਉਹ ਤੇਰੇ ਕੋਲ ਨਪੀੜ ਕੇ ਕੱਢਿਆ ਹੋਇਆ ਜ਼ੈਤੂਨ ਦਾ ਸ਼ੁੱਧ ਤੇਲ ਚਾਨਣ ਲਈ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਜਗਦਾ ਰਹੇ। ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਦੇ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੂਨ ਅਤੇ ਉਸ ਦੇ ਪੁੱਤਰ ਉਹ ਨੂੰ ਸ਼ਾਮ ਤੋਂ ਸਵੇਰ ਤੱਕ ਯਹੋਵਾਹ ਅੱਗੇ ਸਜਾ ਕੇ ਰੱਖਣ। ਇਹ ਸਦਾ ਦੀ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ।