ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਹੇਠਾਂ ਨੂੰ ਜਾ ਕਿਉਂਕਿ ਤੇਰੇ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਉਤਾਹਾਂ ਲਿਆਇਆ ਹੈਂ ਭਰਿਸ਼ਟ ਹੋ ਗਏ ਹਨ। ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।