ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ? ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ।