ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।