ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਜਤਨ ਕੀਤਾ ਕਿ ਉਹ ਜੂੰਆਂ ਲੈ ਆਉਣ ਪਰ ਉਹ ਲਿਆ ਨਾ ਸਕੇ ਅਤੇ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ। ਤਦ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਕਿ ਇਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਪਰ ਜਿਵੇਂ ਯਹੋਵਾਹ ਬੋਲਿਆ ਸੀ, ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।