ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ। ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।