ਫੇਰ ਯਹੋਵਾਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ। ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?”