1
ਲੇਵੀਆਂ 19:18
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
Compare
Explore ਲੇਵੀਆਂ 19:18
2
ਲੇਵੀਆਂ 19:28
ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਨਾ ਚੀਰਨਾ, ਨਾ ਆਪਣੇ ਉੱਤੇ ਨਿਸ਼ਾਨੀਆਂ ਬਣਵਾਉਣਾ। ਮੈਂ ਯਹੋਵਾਹ ਹਾਂ।
Explore ਲੇਵੀਆਂ 19:28
3
ਲੇਵੀਆਂ 19:2
ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ, ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਪਵਿੱਤਰ ਹਾਂ।
Explore ਲੇਵੀਆਂ 19:2
4
ਲੇਵੀਆਂ 19:17
ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।
Explore ਲੇਵੀਆਂ 19:17
5
ਲੇਵੀਆਂ 19:31
ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Explore ਲੇਵੀਆਂ 19:31
6
ਲੇਵੀਆਂ 19:16
ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ।
Explore ਲੇਵੀਆਂ 19:16