1
ਮੱਤੀ 12:36-37
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ। ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।
Compare
Explore ਮੱਤੀ 12:36-37
2
ਮੱਤੀ 12:34
ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।
Explore ਮੱਤੀ 12:34
3
ਮੱਤੀ 12:35
ਭਲਾ ਮਨੁੱਖ ਮਨ ਦੇ ਭਲੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਗੱਲਾਂ ਕੱਢਦਾ ਹੈ।
Explore ਮੱਤੀ 12:35
4
ਮੱਤੀ 12:31
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ।
Explore ਮੱਤੀ 12:31
5
ਮੱਤੀ 12:33
ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।
Explore ਮੱਤੀ 12:33