1
ਮੱਤੀ 15:18-19
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
Compare
Explore ਮੱਤੀ 15:18-19
2
ਮੱਤੀ 15:11
ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
Explore ਮੱਤੀ 15:11
3
ਮੱਤੀ 15:8-9
ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ। ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
Explore ਮੱਤੀ 15:8-9
4
ਮੱਤੀ 15:28
ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।
Explore ਮੱਤੀ 15:28
5
ਮੱਤੀ 15:25-27
ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ। ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ। ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।
Explore ਮੱਤੀ 15:25-27