1
ਮੱਤੀ 18:20
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
Compare
Explore ਮੱਤੀ 18:20
2
ਮੱਤੀ 18:19
ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।
Explore ਮੱਤੀ 18:19
3
ਮੱਤੀ 18:2-3
ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।
Explore ਮੱਤੀ 18:2-3
4
ਮੱਤੀ 18:4
ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
Explore ਮੱਤੀ 18:4
5
ਮੱਤੀ 18:5
ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।
Explore ਮੱਤੀ 18:5
6
ਮੱਤੀ 18:18
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
Explore ਮੱਤੀ 18:18
7
ਮੱਤੀ 18:35
ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।
Explore ਮੱਤੀ 18:35
8
ਮੱਤੀ 18:6
ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
Explore ਮੱਤੀ 18:6
9
ਮੱਤੀ 18:12
ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ?
Explore ਮੱਤੀ 18:12