ਅਤੇ ਜਿਸ ਤਰ੍ਹਾਂ ਨੂਹ ਦੇ ਦਿਨ ਸਨ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਤਰ੍ਹਾਂ ਹੋਵੇਗਾ। ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ। ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।