1
ਮੱਤੀ 26:41
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।
Compare
Explore ਮੱਤੀ 26:41
2
ਮੱਤੀ 26:38
ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ।
Explore ਮੱਤੀ 26:38
3
ਮੱਤੀ 26:39
ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।
Explore ਮੱਤੀ 26:39
4
ਮੱਤੀ 26:28
ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
Explore ਮੱਤੀ 26:28
5
ਮੱਤੀ 26:26
ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ।
Explore ਮੱਤੀ 26:26
6
ਮੱਤੀ 26:27
ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਤੁਸੀਂ ਸਾਰੇ ਇਸ ਵਿੱਚੋਂ ਪੀਓ।
Explore ਮੱਤੀ 26:27
7
ਮੱਤੀ 26:40
ਅਤੇ ਚੇਲਿਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਇਹ ਕੀ, ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
Explore ਮੱਤੀ 26:40
8
ਮੱਤੀ 26:29
ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
Explore ਮੱਤੀ 26:29
9
ਮੱਤੀ 26:75
ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
Explore ਮੱਤੀ 26:75
10
ਮੱਤੀ 26:46
ਉੱਠੋ, ਚੱਲੀਏ। ਵੇਖੋ, ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।
Explore ਮੱਤੀ 26:46
11
ਮੱਤੀ 26:52
ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।
Explore ਮੱਤੀ 26:52