1
ਮੱਤੀ 27:46
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?
Compare
Explore ਮੱਤੀ 27:46
2
ਮੱਤੀ 27:51-52
ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ। ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ।
Explore ਮੱਤੀ 27:51-52
3
ਮੱਤੀ 27:50
ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ।
Explore ਮੱਤੀ 27:50
4
ਮੱਤੀ 27:54
ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
Explore ਮੱਤੀ 27:54
5
ਮੱਤੀ 27:45
ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
Explore ਮੱਤੀ 27:45
6
ਮੱਤੀ 27:22-23
ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ, ਫੇਰ ਯਿਸੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ, ਮੈਂ ਕੀ ਕਰਾਂ? ਉਹ ਸਭ ਬੋਲੇ, ਸਲੀਬ ਤੇ ਚੜ੍ਹਾ ਦਿਓ! ਪਰ ਉਸ ਨੇ ਆਖਿਆ, ਉਹ ਨੇ ਕੀ ਬੁਰਿਆਈ ਕੀਤੀ ਹੈ? ਪਰ ਉਨ੍ਹਾਂ ਨੇ ਹੋਰ ਵੀ ਰੌਲ਼ਾ ਪਾ ਕੇ ਆਖਿਆ, ਇਸ ਨੂੰ ਸਲੀਬ ਤੇ ਚੜ੍ਹਾ ਦਿਓ!
Explore ਮੱਤੀ 27:22-23