1
ਮੱਤੀ 5:15-16
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
Compare
Explore ਮੱਤੀ 5:15-16
2
ਮੱਤੀ 5:14
ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।
Explore ਮੱਤੀ 5:14
3
ਮੱਤੀ 5:8
ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।
Explore ਮੱਤੀ 5:8
4
ਮੱਤੀ 5:6
ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।
Explore ਮੱਤੀ 5:6
5
ਮੱਤੀ 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
Explore ਮੱਤੀ 5:44
6
ਮੱਤੀ 5:3
ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
Explore ਮੱਤੀ 5:3
7
ਮੱਤੀ 5:9
ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
Explore ਮੱਤੀ 5:9
8
ਮੱਤੀ 5:4
ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
Explore ਮੱਤੀ 5:4
9
ਮੱਤੀ 5:10
ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
Explore ਮੱਤੀ 5:10
10
ਮੱਤੀ 5:7
ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
Explore ਮੱਤੀ 5:7
11
ਮੱਤੀ 5:11-12
ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
Explore ਮੱਤੀ 5:11-12
12
ਮੱਤੀ 5:5
ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।
Explore ਮੱਤੀ 5:5
13
ਮੱਤੀ 5:13
ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।
Explore ਮੱਤੀ 5:13
14
ਮੱਤੀ 5:48
ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।
Explore ਮੱਤੀ 5:48
15
ਮੱਤੀ 5:37
ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।
Explore ਮੱਤੀ 5:37
16
ਮੱਤੀ 5:38-39
ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ। ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।
Explore ਮੱਤੀ 5:38-39
17
ਮੱਤੀ 5:29-30
ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
Explore ਮੱਤੀ 5:29-30
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos