1
ਮਰਕੁਸ 13:13
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
Compare
Explore ਮਰਕੁਸ 13:13
2
ਮਰਕੁਸ 13:33
ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ।
Explore ਮਰਕੁਸ 13:33
3
ਮਰਕੁਸ 13:11
ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।
Explore ਮਰਕੁਸ 13:11
4
ਮਰਕੁਸ 13:31
ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
Explore ਮਰਕੁਸ 13:31
5
ਮਰਕੁਸ 13:32
ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।
Explore ਮਰਕੁਸ 13:32
6
ਮਰਕੁਸ 13:7
ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ। ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ।
Explore ਮਰਕੁਸ 13:7
7
ਮਰਕੁਸ 13:35-37
ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ। ਕਿਤੇ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤੇ ਪਏ ਵੇਖੇ। ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ, ਉਹ ਹੀ ਸਾਰਿਆਂ ਨੂੰ ਆਖਦਾ ਹਾਂ ਕਿ ਜਾਗਦੇ ਰਹੋ!
Explore ਮਰਕੁਸ 13:35-37
8
ਮਰਕੁਸ 13:8
ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।
Explore ਮਰਕੁਸ 13:8
9
ਮਰਕੁਸ 13:10
ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ।
Explore ਮਰਕੁਸ 13:10
10
ਮਰਕੁਸ 13:6
ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ।
Explore ਮਰਕੁਸ 13:6
11
ਮਰਕੁਸ 13:9
ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।
Explore ਮਰਕੁਸ 13:9
12
ਮਰਕੁਸ 13:22
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।
Explore ਮਰਕੁਸ 13:22
13
ਮਰਕੁਸ 13:24-25
ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ। ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
Explore ਮਰਕੁਸ 13:24-25