1
ਗਿਣਤੀ 14:9
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ। ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ!
Compare
Explore ਗਿਣਤੀ 14:9
2
ਗਿਣਤੀ 14:18
ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ। ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ।
Explore ਗਿਣਤੀ 14:18
3
ਗਿਣਤੀ 14:8
ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
Explore ਗਿਣਤੀ 14:8
4
ਗਿਣਤੀ 14:24
ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ।
Explore ਗਿਣਤੀ 14:24
5
ਗਿਣਤੀ 14:28
ਉਨ੍ਹਾਂ ਨੂੰ ਆਖੋ ਕਿ ਮੈਨੂੰ ਮੇਰੀ ਜਾਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਸੱਚ-ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਉਸੇ ਤਰ੍ਹਾਂ ਹੀ ਮੈਂ ਤੁਹਾਡੇ ਨਾਲ ਕਰਾਂਗਾ।
Explore ਗਿਣਤੀ 14:28
6
ਗਿਣਤੀ 14:11
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ?
Explore ਗਿਣਤੀ 14:11
7
ਗਿਣਤੀ 14:2
ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ।
Explore ਗਿਣਤੀ 14:2
8
ਗਿਣਤੀ 14:6-7
ਫੇਰ ਤਾਂ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੇ ਜਿਹੜੇ ਧਰਤੀ ਦਾ ਭੇਤ ਲੈਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ। ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਉਹ ਧਰਤੀ ਜਿਸ ਦੇ ਵਿੱਚ ਦੀ ਅਸੀਂ ਭੇਤ ਲੈਣ ਲਈ ਗਏ, ਬਹੁਤ ਚੰਗੀ ਹੈ।
Explore ਗਿਣਤੀ 14:6-7
9
ਗਿਣਤੀ 14:21-23
ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ। ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ। ਉਹ ਉਸ ਧਰਤੀ ਨੂੰ ਨਾ ਵੇਖਣਗੇ ਜਿਸ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਨਾ ਹੀ ਉਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਉਹ ਨੂੰ ਵੇਖਣਗੇ।
Explore ਗਿਣਤੀ 14:21-23