1
ਰੋਮੀਆਂ 14:17-18
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ। ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।
Compare
Explore ਰੋਮੀਆਂ 14:17-18
2
ਰੋਮੀਆਂ 14:8
ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।
Explore ਰੋਮੀਆਂ 14:8
3
ਰੋਮੀਆਂ 14:19
ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।
Explore ਰੋਮੀਆਂ 14:19
4
ਰੋਮੀਆਂ 14:13
ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।
Explore ਰੋਮੀਆਂ 14:13
5
ਰੋਮੀਆਂ 14:11-12
ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ। ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
Explore ਰੋਮੀਆਂ 14:11-12
6
ਰੋਮੀਆਂ 14:1
ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ।
Explore ਰੋਮੀਆਂ 14:1
7
ਰੋਮੀਆਂ 14:4
ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।
Explore ਰੋਮੀਆਂ 14:4