1
ਰੋਮੀਆਂ 3:23-24
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ। ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।
Compare
Explore ਰੋਮੀਆਂ 3:23-24
2
ਰੋਮੀਆਂ 3:22
ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ।
Explore ਰੋਮੀਆਂ 3:22
3
ਰੋਮੀਆਂ 3:25-26
ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ। ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।
Explore ਰੋਮੀਆਂ 3:25-26
4
ਰੋਮੀਆਂ 3:20
ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।
Explore ਰੋਮੀਆਂ 3:20
5
ਰੋਮੀਆਂ 3:10-12
ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ, ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ। ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।
Explore ਰੋਮੀਆਂ 3:10-12
6
ਰੋਮੀਆਂ 3:28
ਇਸ ਲਈ ਅਸੀਂ ਹੁਣ ਇਸ ਨਤੀਜੇ ਤੇ ਪਹੁੰਚੇ ਹਾਂ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਵਿਸ਼ਵਾਸ ਹੀ ਤੋਂ ਧਰਮੀ ਠਹਿਰਾਇਆ ਜਾਂਦਾ ਹੈ।
Explore ਰੋਮੀਆਂ 3:28
7
ਰੋਮੀਆਂ 3:4
ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ।
Explore ਰੋਮੀਆਂ 3:4