1
ਰੋਮੀਆਂ 4:20-21
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ। ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ।
Compare
Explore ਰੋਮੀਆਂ 4:20-21
2
ਰੋਮੀਆਂ 4:17
ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।
Explore ਰੋਮੀਆਂ 4:17
3
ਰੋਮੀਆਂ 4:25
ਜਿਹੜਾ ਸਾਡੇ ਅਪਰਾਧਾਂ ਦੇ ਕਾਰਨ ਫੜਵਾਇਆ ਗਿਆ ਅਤੇ ਸਾਨੂੰ ਧਰਮੀ ਠਹਿਰਾਉਣ ਲਈ ਜੀ ਉੱਠਿਆ।
Explore ਰੋਮੀਆਂ 4:25
4
ਰੋਮੀਆਂ 4:18
ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।
Explore ਰੋਮੀਆਂ 4:18
5
ਰੋਮੀਆਂ 4:16
ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ
Explore ਰੋਮੀਆਂ 4:16
6
ਰੋਮੀਆਂ 4:7-8
ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ। ਧੰਨ ਹੈ ਉਹ ਮਨੁੱਖ ਜਿਸ ਦੇ ਪਾਪ ਪਰਮੇਸ਼ੁਰ ਨਾ ਗਿਣੇਗਾ।
Explore ਰੋਮੀਆਂ 4:7-8
7
ਰੋਮੀਆਂ 4:3
ਕਿਉਂ ਜੋ ਪਵਿੱਤਰ ਗ੍ਰੰਥ ਕੀ ਕਹਿੰਦਾ ਹੈ? ਇਹ ਜੋ ਅਬਰਾਹਾਮ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।
Explore ਰੋਮੀਆਂ 4:3