1
ਰੋਮੀਆਂ 6:23
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
Compare
Explore ਰੋਮੀਆਂ 6:23
2
ਰੋਮੀਆਂ 6:14
ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।
Explore ਰੋਮੀਆਂ 6:14
3
ਰੋਮੀਆਂ 6:4
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
Explore ਰੋਮੀਆਂ 6:4
4
ਰੋਮੀਆਂ 6:13
ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
Explore ਰੋਮੀਆਂ 6:13
5
ਰੋਮੀਆਂ 6:6
ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।
Explore ਰੋਮੀਆਂ 6:6
6
ਰੋਮੀਆਂ 6:11
ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
Explore ਰੋਮੀਆਂ 6:11
7
ਰੋਮੀਆਂ 6:1-2
ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ? ਕਦੇ ਨਹੀਂ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ?।
Explore ਰੋਮੀਆਂ 6:1-2
8
ਰੋਮੀਆਂ 6:16
ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।
Explore ਰੋਮੀਆਂ 6:16
9
ਰੋਮੀਆਂ 6:17-18
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ। ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।
Explore ਰੋਮੀਆਂ 6:17-18