ਦਰੋਗੇ ਦੀ ਜਾਗ ਖੁੱਲ੍ਹ ਗਈ ਅਤੇ ਜਦੋਂ ਉਸ ਨੇ ਦੇਖਿਆ ਕਿ ਜੇਲ੍ਹ ਦੇ ਦਰਵਾਜ਼ੇ ਖੁੱਲ੍ਹੇ ਹਨ ਤਾਂ ਉਸ ਨੇ ਇਹ ਸੋਚ ਕੇ ਕਿ ਸਾਰੇ ਕੈਦੀ ਫ਼ਰਾਰ ਹੋ ਗਏ ਹਨ, ਤਲਵਾਰ ਕੱਢੀ ਅਤੇ ਆਪਣੇ ਆਪ ਨੂੰ ਮਾਰਨਾ ਚਾਹਿਆ । ਤਦ ਪੌਲੁਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਆਪਣੇ ਆਪ ਨੂੰ ਕੋਈ ਨੁਕਸਾਨ ਨਾ ਪਹੁੰਚਾ ਕਿਉਂਕਿ ਅਸੀਂ ਸਾਰੇ ਇੱਥੇ ਹੀ ਹਾਂ !”