1
ਰੋਮ 1:16
ਪਵਿੱਤਰ ਬਾਈਬਲ (Revised Common Language North American Edition)
CL-NA
ਮੈਂ ਸ਼ੁਭ ਸਮਾਚਾਰ ਤੋਂ ਸ਼ਰਮਾਉਂਦਾ ਨਹੀਂ ਕਿਉਂਕਿ ਇਹ ਪਰਮੇਸ਼ਰ ਦੀ ਸਮਰੱਥਾ ਹੈ ਜਿਹੜੀ ਹਰ ਇੱਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਲਈ ਹੈ । ਪਹਿਲਾਂ ਯਹੂਦੀਆਂ ਲਈ ਅਤੇ ਫਿਰ ਪਰਾਈਆਂ ਕੌਮਾਂ ਦੇ ਲਈ ।
Compare
Explore ਰੋਮ 1:16
2
ਰੋਮ 1:17
ਸ਼ੁਭ ਸਮਾਚਾਰ ਦੁਆਰਾ ਹੀ ਪਰਮੇਸ਼ਰ ਦਾ ਪਾਪੀ ਨੂੰ ਨੇਕ ਠਹਿਰਾਉਣ ਦਾ ਰਾਹ ਪ੍ਰਗਟ ਹੋਇਆ ਹੈ ਜਿਹੜਾ ਆਦਿ ਤੋਂ ਅੰਤ ਤੱਕ ਵਿਸ਼ਵਾਸ ਉੱਤੇ ਹੀ ਆਧਾਰਿਤ ਹੈ, ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਕਹਿੰਦਾ ਹੈ, “ਉਹ ਜਿਹੜਾ ਪਰਮੇਸ਼ਰ ਦੇ ਸਾਹਮਣੇ ਵਿਸ਼ਵਾਸ ਦੇ ਦੁਆਰਾ ਨੇਕ ਠਹਿਰਦਾ ਹੈ, ਉਹ ਜਿਊਂਦਾ ਰਹੇਗਾ ।”
Explore ਰੋਮ 1:17
3
ਰੋਮ 1:20
ਪਰਮੇਸ਼ਰ ਦੇ ਅਣਦੇਖੇ ਗੁਣ, ਉਹਨਾਂ ਦੀ ਸਦੀਵੀ ਸਮਰੱਥਾ ਅਤੇ ਉਹਨਾਂ ਦਾ ਪਰਮੇਸ਼ਰੀ ਸੁਭਾਅ ਸ਼ੁਰੂ ਤੋਂ ਹੀ ਸੰਸਾਰ ਦੀ ਰਚਨਾ ਵਿੱਚ ਦੇਖੇ ਜਾ ਸਕਦੇ ਹਨ । ਇਹ ਉਹਨਾਂ ਦੀਆਂ ਰਚੀਆਂ ਹੋਈਆਂ ਚੀਜ਼ਾਂ ਵਿੱਚ ਅਨੁਭਵ ਕੀਤੇ ਜਾ ਸਕਦੇ ਹਨ, ਇਸ ਲਈ ਉਹਨਾਂ ਕੋਲ ਕੋਈ ਬਹਾਨਾ ਨਹੀਂ ।
Explore ਰੋਮ 1:20
4
ਰੋਮ 1:21
ਲੋਕਾਂ ਨੇ ਪਰਮੇਸ਼ਰ ਨੂੰ ਜਾਣਦੇ ਹੋਏ ਵੀ ਉਹਨਾਂ ਨੂੰ ਉਹ ਆਦਰ ਨਾ ਦਿੱਤਾ ਜਿਹੜਾ ਉਹਨਾਂ ਦਾ ਬਣਦਾ ਸੀ ਅਤੇ ਨਾ ਹੀ ਉਹਨਾਂ ਨੇ ਪਰਮੇਸ਼ਰ ਦਾ ਧੰਨਵਾਦ ਕੀਤਾ । ਇਸ ਲਈ ਉਹਨਾਂ ਦੀਆਂ ਸਭ ਸੋਚਾਂ ਨਿਕੰਮੀਆਂ ਹੋ ਗਈਆਂ ਅਤੇ ਉਹਨਾਂ ਦੇ ਮੂਰਖ ਦਿਲ ਹਨੇਰੇ ਹੋ ਗਏ ।
Explore ਰੋਮ 1:21
5
ਰੋਮ 1:25
ਉਹਨਾਂ ਨੇ ਪਰਮੇਸ਼ਰ ਦੀ ਸੱਚਾਈ ਨੂੰ ਝੂਠ ਵਿੱਚ ਬਦਲ ਦਿੱਤਾ । ਉਹਨਾਂ ਨੇ ਸ੍ਰਿਸ਼ਟੀ ਦੀ ਪੂਜਾ ਅਤੇ ਸੇਵਾ ਕੀਤੀ ਬਜਾਏ ਸ੍ਰਿਸ਼ਟੀ ਕਰਤਾ ਦੇ ਜਿਹੜੇ ਅਨੰਤਕਾਲ ਤੱਕ ਵਡਿਆਈ ਦੇ ਯੋਗ ਹਨ । ਆਮੀਨ ।
Explore ਰੋਮ 1:25
6
ਰੋਮ 1:18
ਸਵਰਗ ਤੋਂ ਪਰਮੇਸ਼ਰ ਦਾ ਕ੍ਰੋਧ ਮਨੁੱਖ ਦੇ ਸਾਰੇ ਕੁਧਰਮ ਅਤੇ ਦੁਸ਼ਟਤਾ ਦੇ ਕਾਰਨ ਪ੍ਰਗਟ ਹੋਇਆ ਹੈ, ਭਾਵ ਜਿਹਨਾਂ ਨੇ ਆਪਣੀ ਦੁਸ਼ਟਤਾ ਦੇ ਨਾਲ ਸੱਚਾਈ ਨੂੰ ਪ੍ਰਗਟ ਹੋਣ ਤੋਂ ਰੋਕ ਕੇ ਰੱਖਿਆ ਹੈ ।
Explore ਰੋਮ 1:18
7
ਰੋਮ 1:26-28
ਇਸ ਲਈ ਪਰਮੇਸ਼ਰ ਨੇ ਉਹਨਾਂ ਨੂੰ ਸ਼ਰਮਨਾਕ ਵਾਸਨਾਵਾਂ ਵਿੱਚ ਛੱਡ ਦਿੱਤਾ ਇੱਥੋਂ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਬੰਧ ਦੀ ਥਾਂ ਗ਼ੈਰ-ਕੁਦਰਤੀ ਸੰਬੰਧ ਰੱਖਣ ਲੱਗੀਆਂ । ਇਸੇ ਤਰ੍ਹਾਂ ਆਦਮੀ ਵੀ ਆਪਣੀਆਂ ਔਰਤਾਂ ਨਾਲੋਂ ਕੁਦਰਤੀ ਸੰਬੰਧ ਤੋੜ ਕੇ ਆਪਸ ਵਿੱਚ ਇੱਕ ਦੂਜੇ ਦੇ ਲਈ ਕਾਮਵਾਸ਼ਨਾ ਵਿੱਚ ਸੜਨ ਲੱਗੇ । ਇਸ ਤਰ੍ਹਾਂ ਆਦਮੀਆਂ ਨੇ ਆਦਮੀਆਂ ਦੇ ਨਾਲ ਹੀ ਦੁਸ਼ਟ ਕੰਮ ਕਰ ਕੇ ਆਪਣੇ ਕੰਮਾਂ ਦੀ ਠੀਕ ਸਜ਼ਾ ਪਾਈ । ਉਹਨਾਂ ਲੋਕਾਂ ਨੇ ਪਰਮੇਸ਼ਰ ਬਾਰੇ ਗਿਆਨ ਨੂੰ ਮਾਨਤਾ ਦੇਣਾ ਠੀਕ ਨਾ ਸਮਝਿਆ । ਇਸ ਲਈ ਪਰਮੇਸ਼ਰ ਨੇ ਵੀ ਉਹਨਾਂ ਨੂੰ ਉਹਨਾਂ ਦੀ ਭ੍ਰਿਸ਼ਟ ਬੁੱਧੀ ਦੇ ਸਹਾਰੇ ਛੱਡ ਦਿੱਤਾ ਕਿ ਉਹ ਅਜਿਹੇ ਕੰਮ ਕਰਨ ਜਿਹੜੇ ਉਹਨਾਂ ਨੂੰ ਨਹੀਂ ਕਰਨੇ ਚਾਹੀਦੇ ।
Explore ਰੋਮ 1:26-28
8
ਰੋਮ 1:22-23
ਉਹਨਾਂ ਨੇ ਆਪਣੇ ਆਪ ਨੂੰ ਸਮਝਦਾਰ ਸਮਝਿਆ ਪਰ ਉਹ ਮੂਰਖ ਸਿੱਧ ਹੋਏ । ਉਹਨਾਂ ਨੇ ਅਵਿਨਾਸ਼ੀ ਪਰਮੇਸ਼ਰ ਦੀ ਵਡਿਆਈ ਕਰਨ ਦੀ ਥਾਂ ਨਾਸ਼ਵਾਨ ਮਨੁੱਖ, ਪੰਛੀਆਂ, ਪਸ਼ੂਆਂ ਅਤੇ ਸੱਪਾਂ ਦੀਆਂ ਮੂਰਤੀਆਂ ਦੀ ਵਡਿਆਈ ਕੀਤੀ ।
Explore ਰੋਮ 1:22-23
Home
Bible
Plans
Videos